fbpx

ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਦੀ ਫ਼ਿਲਮ ‘ਨਾਢੂ ਖਾ’ ਦੀ ਸ਼ੂਟਿੰਗ ਮੁਕੰਮਲ, ਦੇਖੋ ਇਹ ਖਾਸ ਤਸਵੀਰਾਂ

Posted on January 21st, 2019 in Article

ਨੌਜਵਾਨ ਫ਼ਿਲਮ ਨਿਰਦੇਸ਼ਕ ਇਮਰਾਨ ਸ਼ੇਖ਼ ਵੱਲੋਂ ਹਰੀਸ਼ ਵਰਮਾ ਅਤੇ ਵਾਮਿਕਾ ਗੱਬੀ ਨੂੰ ਮੁੱਖ ਭੂਮਿਕਾ ‘ਚ ਲੈ ਕੇ ਬਣਾਈ ਜਾ ਰਹੀ ਪੰਜਾਬੀ ਫ਼ਿਲਮ ‘ਨਾਢੂ ਖਾ’ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਰਾਜਸਥਾਨ ਦੀਆਂ ਵੱਖ ਵੱਖ ਖੂਬਸੂਰਤ ਲੋਕੇਸ਼ਨਾਂ ‘ਤੇ ਫ਼ਿਲਮਾਈ ਗਈ ਇਸ ਫ਼ਿਲਮ ਦੀ ਰਿਲੀਜ਼ ਡੇਟ ਛੇਤੀ ਅਨਾਊਂਸ ਕੀਤੀ ਜਾ ਰਹੀ ਹੈ।
ਨਿਰਮਾਤਾ ਹਰਪ੍ਰੀਤ ਸਿੰਘ ਦੇਵਗਨ, ਆਚੰਤ ਗੋਇਲ ਅਤੇ ਰਾਕੇਸ਼ ਦਹੀਆ ਵੱਲੋਂ ‘ਲਾਊਡ ਰੌਰ ਫ਼ਿਲਮਸ’ ਅਤੇ ‘ਮਿਊਜ਼ਿਕ ਟਾਈਮ ਪ੍ਰੋਡਕਸ਼ਨ’ ਦੇ ਬੈਨਰ ਹੇਠ ਬਣਾਈ ਗਈ  ਇਸ ਫ਼ਿਲਮ ਦੀ ਕਹਾਣੀ ਸਕਰੀਨਪਲੇ ਤੇ ਸੰਵਾਦ ਸੁਖਜਿੰਦਰ ਸਿੰਘ ਬੱਬਲ ਨੇ ਲਿਖੇ ਹਨ।
ਇਸ ਫ਼ਿਲਮ ‘ਚ ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਦੇ ਨਾਲ ਨਾਲ ਬੀ ਐਨ ਸ਼ਰਮਾ, ਹੌਬੀ ਧਾਲੀਵਾਲ, ਗੁਰਚੇਤ ਚਿੱਤਰਕਾਰ, ਪ੍ਰਕਾਸ਼ ਗਾਧੂ, ਬਨਿੰਦਰ ਬਨੀ, ਸਿਮਰਨ ਢੀਂਡਸਾ, ਰੁਪਿੰਦਰ ਰੂਪੀ, ਗੁਰਪ੍ਰੀਤ ਕੌਰ ਭੰਗੂ, ਹਰਿੰਦਰ ਭੁੱਲਰ, ਰਾਜ ਧਾਲੀਵਾਲ, ਸੀਮਾ ਕੌਸ਼ਲ, ਸਤਿੰਦਰ ਕੌਰ, ਮਾਸਟਰ ਅੰਸ਼, ਬੌਬ ਖਹਿਰਾ, ਚਾਚਾ ਬਿਸ਼ਨਾ, ਬਲਵਿੰਦਰ ਬੁੱਲਟ, ਬਲਬੀਰ ਬੋਪਾਰਾਏ, ਰਾਜ ਜੋਸ਼ੀ, ਸਿੰਘ ਬੇਲੀ, ਮਿੰਟੂ ਜੱਟ ਅਤੇ ਮਲਕੀਤ ਰੌਣੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਂਣਗੇ।


ਫ਼ਿਲਮ ਦੀ ਟੀਮ ਮੁਤਾਬਕ ਇਹ ਫ਼ਿਲਮ ਇਕ ਪੀਰੀਅਡ ਡਰਾਮਾ ਫ਼ਿਲਮ ਹੈ। ਫ਼ਿਲਮ ‘ਚ ਜਿਥੇ ਪੁਰਾਤਨ ਪੰਜਾਬੀ ਸੱਭਿਆਚਾਰ ਦੀ ਪੇਸ਼ਕਾਰੀ ਹੈ, ਉਥੇ ਹੀ ਫ਼ਿਲਮ ‘ਚ ਇਕ ਖੂਬਸੂਰਤ ਪ੍ਰੇਮ ਕਹਾਣੀ ਵੀ ਹੈ।  ਇਸ ਫ਼ਿਲਮ ਦਾ ਨਾਂ ‘ਨਾਢੂ ਖਾ’ ਕਿਉਂ ਰੱਖਿਆ ਗਿਆ ਹੈ ਅਤੇ ਫ਼ਿਲਮ ‘ਚ ਨਾਢੂ ਖਾ ਕੌਣ ਹੈ? ਇਹਨਾਂ ਸੁਆਲਾਂ ਦਾ ਜਵਾਬ ਫ਼ਿਲਮ ਦੇਖਣ ‘ਤੇ ਹੀ ਮਿਲ ਸਕੇਗਾ। ਫ਼ਿਲਮ ਦੇ ਨਿਰਦੇਸ਼ਕ ਇਮਰਾਨ ਸ਼ੇਖ਼ ਮੁਤਾਬਕ ਇਸ ਫ਼ਿਲਮ ਦੀ ਕਹਾਣੀ ਉਸ ਦੇ ਦਿਲ ਦੇ ਬਹੁਤ ਨੇੜੇ ਹੈ। ਇਸ ਸਬਜੈਕਟ ‘ਤੇ ਉਨ•ਾਂ ਬੇਹੱਦ ਮਿਹਨਤ ਕੀਤੀ ਹੈ। ਬਤੌਰ ਨਿਰਦੇਸ਼ਕ ਉਸ ਦੀ ਇਹ ਦੂਜੀ ਫ਼ਿਲਮ ਹੈ, ਇਸ ਤੋਂ ਪਹਿਲਾਂ ਉਸਨੇ ‘ਬਿੱਗ ਡੈਡੀ’ ਨਾਂ ਦੀ ਪੰਜਾਬੀ ਫ਼ਿਲਮ ਬਣਾਈ ਸੀ। ਕਈ ਸਾਲ ਮੁੰਬਈ ‘ਚ ਟੈਲੀਵਿਜ਼ਨ ਇੰਡਸਟਰੀ ਨਾਲ ਜੁੜੇ ਰਹੇ ਨਿਰਦੇਸ਼ਕ ਇਮਰਾਨ ਮੁਤਾਬਕ ਇਹ ਫ਼ਿਲਮ ਪੰਜਾਬੀ ਦੀ ਕਲਾਸਿਕ ਫ਼ਿਲਮ ਹੋਵੇਗੀ, ਜਿਸ ‘ਚ ਦਰਸ਼ਕਾਂ ਨੂੰ ਹਰ ਤਰ•ਾਂ ਦਾ ਰੰਗ ਦੇਖਣ ਨੂੰ ਮਿਲੇਗਾ।


ਪੰਜਾਬੀ ਅਤੇ ਹਿੰਦੀ ਫ਼ਿਲਮਾਂ ਦਾ ਨਾਮਵਰ ਸਿਨੇਮਾਟੋਗ੍ਰਾਫਰ ਸੋਨੀ ਸਿੰਘ ਇਸ ਫਿਲਮ ਦਾ ਕੈਮਰਾਮੈਨ ਹੈ। ਪੰਜਾਬੀ ਫ਼ਿਲਮ ਇੰਡਸਟਰੀ ਦਾ ਹਰਮਨ ਪਿਆਰਾ ਅਦਾਕਾਰ ਹਰੀਸ਼ ਵਰਮਾ ਉਰਫ ਜੱਟ ਟਿੰਕਾ ਇਸ ਫ਼ਿਲਮ ‘ਚ ਬਿਲਕੁਲ ਵੱਖਰੇ ਅੰਦਾਜ਼ ਵਿੱਚ ਨਜ਼ਰ ਆਵੇਗਾ।  ਇਹ ਫ਼ਿਲਮ ਉਸਦੇ ਅਦਾਕਾਰੀ ਕੱਦ ਨੂੰ ਹੋਰ ਉੱਚਾ ਚੁੱਕੇਗੀ। ਹਰੀਸ਼ ਮੁਤਾਬਕ ਇਸ ਫ਼ਿਲਮ ਦੀ ਕਹਾਣੀ ਬਹੁਤ ਖੂਬਸੂਰਤ ਹੈ। ਇਹ ਫ਼ਿਲਮ ਪੰਜਾਬੀ ਦਰਸ਼ਕਾਂ ਦੀ ਕਸਵੱਟੀ ‘ਤੇ ਖਰਾ ਉਤਰੇਗੀ।  ਫ਼ਿਲਮ ਦੀ ਕਹਾਣੀ ਦੇ ਨਾਲ ਨਾਲ ਇਸ ਦਾ ਮਿਊਜ਼ਿਕ ਵੀ ਦਰਸ਼ਕਾਂ ਦੀ ਪਸੰਦ ਬਣੇਗਾ। ਫ਼ਿਲਮ ਦਾ  ਮਿਊਜ਼ਿਕ ਗੁਰਮੀਤ ਸਿੰਘ, ਕੁਲਦੀਪ ਸ਼ੁਕਲਾ ਅਤੇ ਗੈਗ ਸਟੂਡੀਓ ਵੱਲੋਂ ਤਿਆਰ ਕੀਤਾ ਗਿਆ ਹੈ। ਦਰਸ਼ਕ ਫ਼ਿਲਮ ‘ਚ ਐਮੀ ਵਿਰਕ ਅਤੇ ਮੰਨਤ ਸਿੰਘ ਸਮੇਤ ਕਈ ਹੋਰ ਨਾਮੀਂ ਗਾਇਕਾਂ ਦੇ ਗੀਤ ਸੁਣ ਸਕਣਗੇ।

Comments & Feedback