ਤੀਜੇ ਸੀਕੇਅਲ ਤੱਕ ਪਹੁੰਚੀ ਪੰਜਾਬੀ ਦੀ ਪਹਿਲੀ ਫ਼ਿਲਮ ‘ਨਿੱਕਾ ਜ਼ੈਲਦਾਰ3’ ਦੀ ਸ਼ੂਟਿੰਗ ਸ਼ਾਹੀ ਸ਼ਹਿਰ ਪਟਿਆਲਾ ਦੀਆਂ ਵੱਖ ਵੱਖ ਲੋਕੇਸ਼ਨਾਂ ‘ਤੇ ਤੇਜ਼ੀ ਦੇ ਨਾਲ ਮੁਕੰਮਲ ਕੀਤੀ ਜਾ ਰਹੀ ਹੈ। ਜਗਦੀਪ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਪਲਹੇੜੀ ਦੀ ਲਿਖੀ ਇਸ ਫ਼ਿਲਮ ਨੂੰ ਸਿਮਰਜੀਤ ਸਿੰਘ ਨਿਰਦੇਸ਼ਤ ਕਰ ਰਹੇ ਹਨ।
ਐਮੀ ਵਿਰਕ ਤੇ ਵਾਮਿਕਾ ਗੱਬੀ ਦੀ ਮੁੱਖ ਭੂਮਿਕਾ ਵਾਲੀ ਇਸ ਫ਼ਿਲਮ ਵਿੱਚ ਇਸ ਵਾਰ ਸੋਨੀਆ ਕੌਰ, ਕਰਮਜੀਤ ਅਨਮੋਲ, ਨਿਸ਼ਾ ਬਾਨੋ, ਹਾਰਬੀ ਸੰਘਾ, ਗੁਰਮੀਤ ਸਾਜਨ, ਸਰਦਾਰ ਸੋਹੀ ਅਤੇ ਬਨਿੰਦਰ ਬਨੀ ਸਮੇਤ ਕਈ ਹੋਰ ਚਰਚਿਤ ਚਿਹਰੇ ਨਜ਼ਰ ਆਉਂਣਗੇ।
‘ਪਟਿਆਲਾ ਮੋਸ਼ਨ ਪਿਕਚਰਸ’ ਦੇ ਬੈਨਰ ਹੇਠ ਬਣੀ ਰਹੀ ਨਿਰਮਾਤਾ ਅਮਨੀਤ ਸ਼ੇਰ ਸਿੰਘ ਕਾਕੂ ਅਤੇ ਰਮਨੀਤ ਸ਼ੇਰ ਬੱਬੀ ਵੱਲੋਂ ਆਪਣੇ ਸਾਥੀ ਨਿਰਮਾਤਾਵਾਂ ਨਾਲ ਮਿਲਕੇ ਬਣਾਈ ਜਾ ਰਹੀ ਇਹ ਫਿਲਮ ਪਹਿਲੇ ਦੋ ਸੀਕੇਅਲਸ ਨਾਲੋਂ ਬਿਲਕੁਲ ਵੱਖਰੀ ਹੋਵੇਗੀ।
ਪਿਛਲੀ ਫਿਲਮ ਵਿੱਚ ਨਜ਼ਰ ਆਈ ਐਮੀ ਵਿਰਕ ਤੇ ਵਾਮਿਕਾ ਗੱਬੀ ਦੀ ਜੋੜੀ ਨੂੰ ਇਸ ਫਿਲਮ ਵਿੱਚ ਇਕ ਵੱਖਰੇ ਅੰਦਾਜ਼ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਫਿਲਮ ਜ਼ਰੀਏ ਪੰਜਾਬੀ ਇੰਡਸਟਰੀ ‘ਚ ਇਕ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਹੈ।