fbpx

‘ਮੰਜੇ ਬਿਸਤਰੇ 2’ ਦਾ ਟ੍ਰੇਲਰ 16 ਮਾਰਚ ਨੂੰ ਹੋਵੇਗਾ ਰਿਲੀਜ਼, ਦਰਸ਼ਕਾਂ ‘ਚ ਉਤਸ਼ਾਹ

Posted on March 12th, 2019 in News

ਗਿੱਪੀ ਗਰੇਵਾਲ ਦੀ ਬਤੌਰ ਹੀਰੋ, ਲੇਖਕ ਅਤੇ ਨਿਰਮਾਤਾ ਪੰਜਾਬੀ ਫ਼ਿਲਮ ‘ਮੰਜੇ ਬਿਸਤਰੇ 2’ ਦਾ ਟ੍ਰੇਲਰ ਸ਼ਨਿੱਚਰਵਾਰ 16 ਮਾਰਚ ਨੂੰ ਰਿਲੀਜ਼ ਹੋਵੇਗਾ। ਹਾਲਹਿ ‘ਚ ਫ਼ਿਲਮ ਦੇ ਟਾਈਟਲ ਟਰੈਕ ਸਮੇਤ ਦੋ ਗੀਤ ਰਿਲੀਜ਼ ਕੀਤੇ ਗਏ ਹਨ, ਜਿਨ•ਾਂ ਨੂੰ ਹਰ ਪਾਸੇ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ। ਕਾਬਲੇਗੌਰ ਹੈ ਕਿ ਇਹ ਫ਼ਿਲਮ ਆਪਣੇ ਸ਼ੂਟਿੰਗ ਸਮੇਂ ਤੋਂ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਗਿੱਪੀ ਗਰੇਵਾਲ ਅਤੇ ਇਸ ਫ਼ਿਲਮ ਦੇ ਪ੍ਰਸ਼ੰਸਕ ਇਸ ਫ਼ਿਲਮ ਸਬੰਧੀ ਆਪੋ ਆਪਣੇ ਤਰੀਕੇ ਨਾਲ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੇ ਹਨ। ‘ਹੰਬਲ ਮੋਸ਼ਨ ਪਿਕਚਰਸ’ ਦੇ ਬੈਨਰ ਹੇਠ ਰਿਲੀਜ਼ ਹੋ ਰਹੀ ਇਸ ਫ਼ਿਲਮ ਦੀ ਸ਼ੂਟਿੰਗ ਕੈਨੇਡਾ ‘ਚ ਕੀਤੀ ਗਈ ਹੈ।  ‘ਮੰਜੇ ਬਿਸਤਰੇ’ ਦੀ ਆਪਾਰ ਸਫ਼ਲਤਾ ਤੋਂ ਬਾਅਦ ਹੀ ਫ਼ਿਲਮ ਦੀ ਟੀਮ ਨੇ ਇਸ ਦਾ ਸੀਕੁਅਲ ਬਣਾਉਣ ਦਾ ਫ਼ੈਸਲਾ ਲਿਆ ਸੀ।

ਪੰਜਾਬ ਦੇ ਪੇਂਡੂ ਸੱਭਿਆਚਾਰ ਨੂੰ ਦਰਸਾਉਂਦੀ ਇਸ ਫ਼ਿਲਮ ਦਾ ਇਹ ਸੀਕੁਅਲ ਇਸ ਵਾਰ ਪੰਜਾਬ ਦੀ ਜਗ•ਾ ਕੈਨੇਡਾ ‘ਚ ਫ਼ਿਲਮਾਇਆ ਗਿਆ ਹੈ, ਜਿਸ ਕਾਰਨ ਫ਼ਿਲਮ ਵਿੱਚ ਦਰਸ਼ਕਾਂ ਦੀ ਦਿਲਚਸਪੀ ਹੋਰ ਵੀ ਵੱਧ ਗਈ ਹੈ। ਇਸ ਵਾਰ ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਨਾਲ ਸੋਨਮ ਬਾਜਵਾ ਦੀ ਥਾ ਸਿੰਮੀ ਚਾਹਲ ਨੇ ਮੁੱਖ ਭੂਮਿਕਾ ਨਿਭਾਈ ਹੈ। ਫ਼ਿਲਮ ਦੇ ਬਾਕੀ ਕਲਾਕਾਰਾਂ ਵਿੱਚ ਗੁਰਪ੍ਰੀਤ ਘੁੱਗੀ, ਬੀ ਐਨ ਸ਼ਰਮਾ, ਸਰਦਾਰ ਸੋਹੀ, ਰਾਣਾ ਰਣਬੀਰ, ਰਾਣਾ ਜੰਗ ਬਹਾਦਰ, ਕਰਮਜੀਤ ਅਨਮੋਲ, ਜੱਗੀ ਸਿੰਘ, ਮਲਕੀਤ ਰੌਣੀ, ਰਘਬੀਰ ਬੋਲੀ, ਅਨੀਤਾ ਦੇਵਗਨ, ਗੁਰਪੀ੍ਰਤ ਕੌਰ ਭੰਗੂ ਅਤੇ ਨਿਸ਼ਾ ਬਾਨੋ ਸਮੇਤ ਕਈ ਹੋਰ ਚਿਹਰੇ ਨਜ਼ਰ ਆਉਂਣਗੇ।  ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਇਸ ਫ਼ਿਲਮ ‘ਮੰਜੇ ਬਿਸਤਰੇ’ ਨੇ ਹੀ ਪੰਜਾਬ ਵਿੱਚ ਵਿਆਹਾਂ ਵਾਲੀਆਂ ਫ਼ਿਲਮਾਂ ਦਾ ਰੁਝਾਨ ਸ਼ੁਰੂ ਕੀਤਾ ਸੀ, ਜੋ ਬਾਦਸਤੂਰ ਜਾਰੀ ਹੈ। ਆਸ ਕੀਤੀ ਜਾ ਰਹੀ ਹੈ ਕਿ ਉਨ•ਾਂ ਦੀ ਇਹ ਫ਼ਿਲਮ ‘ਮੰਜੇ ਬਿਸਤਰੇ 2’ ਨਾ ਸਿਰਫ਼ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰੇਗੀ ਬਲਕਿ ਪੰਜਾਬੀ ਸਿਨੇਮੇ ਵਿਚ ਇਕ ਨਵਾਂ ਰੁਝਾਨ ਵੀ ਸ਼ੁਰੂ ਕਰੇਗੀ। ਫ਼ਿਲਹਾਲ ਸਭ ਦੀਆਂ ਨਜ਼ਰਾਂ ਫ਼ਿਲਮ ਦੇ ਟ੍ਰੇਲਰ ‘ਤੇ ਟਿਕੀਆਂ ਹੋਈਆਂ ਹਨ।

Comments & Feedback