ਨਾਮਵਰ ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਤੇ ਦਿਲਪ੍ਰੀਤ ਢਿੱਲੋਂ ਪੰਜਾਬੀ ਫ਼ਿਲਮ ‘ਜੱਦੀ ਸਰਦਾਰ’ ਜ਼ਰੀਏ ਪਹਿਲੀ ਵਾਰ ਇੱਕਠੇ ਪਰਦੇ ‘ਤੇ ਨਜ਼ਰ ਆਉਂਣਗੇ। ‘ਸਾਫਟ ਦਿਲ ਪ੍ਰੋਡਕਸ਼ਨ’ ਦੇ ਬੈਨਰ ਹੇਠ ਬਣੀ ਨਿਰਮਾਤਾ ਬਲਜੀਤ ਸਿੰਘ ਜੌਹਲ ਦੀ ਇਹ ਫ਼ਿਲਮ 12 ਜੁਲਾਈ ਨੂੰ ਰਿਲੀਜ਼ ਹੋਵੇਗੀ। ਧੀਰਜ ਕੁਮਾਰ ਤੇ ਕਰਨ ਸੰਧੂ ਦੀ ਲਿਖੀ ਇਸ ਫ਼ਿਲਮ ਨੂੰ ਮਨਭਾਵਨ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਸ ਫ਼ਿਲਮ ‘ਚ ਸਿੱਪੀ ਦੇ ਦਿਲਪ੍ਰੀਤ ਢਿੱਲੋਂ ਨਾਲ ਅਦਾਕਾਰਾ ਸਾਵਨ ਰੂਪਾਵਾਲੀ, ਗੱਗੂ ਗਿੱਲ, ਹੌਬੀ ਧਾਲੀਵਾਲ, ਯਾਦ ਗਰੇਵਾਲ, ਅਨੀਤਾ ਦੇਵਗਨ, ਸੰਸਾਰ ਸੰਧੂ, ਅੰਮ੍ਰਿਤ ਬਿੱਲਾ, ਗੁਰਮੀਤ ਸਾਜਨ, ਗੁਰਪ੍ਰੀਤ ਕੌਰ ਭੰਗੂ, ਸਤਵੰਤ ਕੌਰ, ਮਹਾਂਵੀਰ ਭੁੱਲਰ, ਡਾ ਆਰ ਪੀ ਸਿੰਘ ਅਤੇ ਧੀਰਜ ਕੁਮਾਰ ਸਮੇਤ ਕਈ ਹੋਰ ਚਿਹਰੇ ਨਜ਼ਰ ਆਉਂਣਗੇ।

ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਚੰਡੀਗੜ• ਨੇੜੇ ਫ਼ਿਲਮਾਈ ਗਈ ਇਸ ਫ਼ਿਲਮ ਵਿੱਚ ਪੰਜਾਬ ਦੇ ਪੇਂਡੂ ਸੱਭਿਆਚਾਰ ਦੇ ਖੂਬਸੂਰਤ ਰੰਗ ਦਿਖਣਗੇ। ਨਿਰੋਲ ਰੂਪ ‘ਚ ਪੰਜਾਬੀ ਧਰਾਤਲ ਨਾਲ ਜੁੜੀ ਹੋਈ ਇਹ ਫ਼ਿਲਮ ਇਕ ਪਿੰਡ ਦੇ ਦੋ ਨਾਮਵਰ ਸਰਦਾਰਾਂ ਦੇ ਪਰਿਵਾਰਾਂ ਦੀ ਕਹਾਣੀ ਹੈ। ਇਨ•ਾਂ ਦੇ ਪੁੱਤਰ ਸ਼ਹਿਰ ‘ਚ ਕਾਲਜ ‘ਚ ਪੜ•ਦੇ ਹਨ। ਦੋਵਾਂ ‘ਚ ਸਕੇ ਭਰਾਵਾਂ ਤੋਂ ਵੀ ਵੱਧ ਪਿਆਰ ਹੈ। ਇਸ ਪਰਿਵਾਰ ਦੀ ਜ਼ਿੰਦਗੀ ਖੂਬਸੂਰਤ ਲੰਘ ਰਹੀ ਹੈ, ਪਰ ਦੋਵਾਂ ਘਰਾਂ ‘ਚ ਉਸ ਵੇਲੇ ਦਰਾਰ ਪੈ ਜਾਂਦੀ ਹੈ ਜਦੋਂ ਦੋਵਾਂ ਦੀਆਂ ਮਾਵਾਂ ਦੀ ਆਪਸ ‘ਚ ਲੜਾਈ ਹੋ ਜਾਂਦੀ ਹੈ। ਇਸ ਫ਼ਿਲਮ ਜ਼ਰੀਏ ਪੇਂਡੂ ਸੱਭਿਆਚਾਰ ਦੀ ਤਸਵੀਰ ਦੇ ਨਾਲ ਨਾਲ ਨਿੱਕੀਆਂ ਨਿੱਕੀਆਂ ਗੱਲਾਂ ਨੂੰ ਲੈ ਕੇ ਰਿਸ਼ਤਿਆਂ ‘ਚ ਪੈਂਦੀਆਂ ਦਰਾਰਾਂ ਨੂੰ ਵੀ ਦਿਖਾਇਆ ਗਿਆ ਹੈ।
ਫ਼ਿਲਮ ਦਾ ਟਾਈਟਲ ਹੀ ਇਸ ਦਾ ਵਿਸ਼ਾ ਵਸਤੂ ਸਪੱਸ਼ਟ ਕਰ ਰਿਹਾ ਹੈ। ਇਹ ਫ਼ਿਲਮ ਪੰਜਾਬ ਦੇ ਪਿੰਡਾਂ ਦੀ ਕਹਾਣੀ ਹੈ। ਪਿੰਡਾਂ ‘ਚ ਵੱਸਦੇ ਅਤੇ ਖੇਤੀਬਾੜੀ ਨਾਲ ਜੁੜੇ ਸਾਂਝੇ ਪਰਿਵਾਰਾਂ ਦੀ ਕਹਾਣੀ ਹੈ। ਉਹ ਇਸ ਫ਼ਿਲਮ ‘ਚ ਇਕ ਜ਼ਮੀਨ ਜਾਇਦਾਦ ਵਾਲੇ ਸਰਦਾਰ ਗੁੱਗੂ ਗਿੱਲ ਦੇ ਮੁੰਡੇ ਦਾ ਕਿਰਦਾਰ ਨਿਭਾ ਰਿਹਾ ਹੈ। ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਫ਼ਿਲਮ ‘ਚ ਸਿੱਪੀ ਗਿੱਲ ਦੇ ਸਕੇ ਚਾਚੇ ਦੇ ਮੁੰਡੇ ਦਾ ਕਿਰਦਾਰ ਨਿਭਾ ਰਿਹਾ ਹੈ। ਦੋਵਾਂ ਭਰਾਵਾਂ ‘ਚ ਪੂਰਾ ਪਿਆਰ ਹੈ, ਪਰ ਪਰਿਵਾਰ ਦੀਆਂ ਔਰਤਾਂ ਦੇ ਆਪਸੀ ਝਗੜੇ ‘ਚ ਨਾ ਸਿਰਫ ਦੋਵਾਂ ਭਰਾਵਾਂ ‘ਚ ਫਿੱਕ ਪੈਂਦੀ ਹੈ ਬਲਕਿ ਪਰਿਵਾਰ ਦੇ ਮੁਖੀ ਯਾਨੀ ਉਨ•ਾਂ ਦੇ ਬਾਪ ਵੀ ਇਕ ਦੂਜੇ ਤੋਂ ਦੂਰ ਹੋਣ ਲਈ ਮਜਬੂਰ ਹੋ ਜਾਂਦੇ ਹਨ। ਪੰਜਾਬੀ ਸਿਨੇਮੇ ਦੇ ਸਦਾਬਹਾਰ ਅਦਾਕਾਰ ਗੱਗੂ ਗਿੱਲ ਮੁਤਾਬਕ ਦਰਸ਼ਕ ਉਸ ਨੂੰ ਇਸ ਫ਼ਿਲਮ ‘ਚ ਉਸਦੀਆਂ ਪੁਰਾਣੀਆਂ ਫ਼ਿਲਮਾਂ ਵਾਲੇ ਅਵਤਾਰ ‘ਚ ਦੇਖਣਗੇ। ਉਸ ਨੂੰ ਉਮੀਦ ਹੈ ਕਿ ਇਹ ਫ਼ਿਲਮ ਪੰਜਾਬੀ ਦਰਸ਼ਕਾਂ ਦੀ ਕਸਵੱਟੀ ‘ਤੇ ਖਰਾ ਉਤਰੇਗੀ। ਇਸ ਫ਼ਿਲਮ ਦੀ ਕਹਾਣੀ ਵਾਂਗ ਇਸ ਦਾ ਮਿਊਜ਼ਿਕ ਵੀ ਹੋਰਾਂ ਫ਼ਿਲਮਾਂ ਨਾਲੋਂ ਵੱਖਰਾ ਹੋਵੇਗਾ। ਸਿੱਪੀ ਗਿੱਲ ਅਤੇ ਦਿਲਪ੍ਰੀਤ ਢਿੱਲੋਂ ਮਿਲਕੇ ਇਸ ਫ਼ਿਲਮ ਦਾ ਸੰਗੀਤ ਤਿਆਰ ਕਰਵਾ ਰਹੇ ਹਨ।



