fbpx

ਹੌਂਟਡ ਲੋਕੇਸ਼ਨ ‘ਤੇ ਹੀ ਸ਼ੂਟ ਹੋ ਰਹੀ ‘ਬੂ ਮੈਂ ਡਰ ਗਈ’

Posted on June 5th, 2019 in Article

ਰੌਸ਼ਨ ਪਿੰਸ ਤੇ ਈਸ਼ਾ ਰਿੱਖੀ ਦੀ ਮੁੱਖ ਭੂਮਿਕਾ ਵਾਲੀ ਪੰਜਾਬੀ ਫ਼ਿਲਮ ‘ਬੂ ਮੈਂ ਡਰ ਗਈ’ ਕਾਮੇਡੀ ਅਤੇ ਹੌਰਰ ਫ਼ਿਲਮ ਦਾ ਸੁਮੇਲ ਹੈ। ਇਸ ਫ਼ਿਲਮ ਦੀ ਸ਼ੂਟਿੰਗ ਹਾਲਹਿ ਵਿੱਚ ਸ਼ੁਰੂ ਹੋਈ ਹੈ। ਫ਼ਿਲਮ ਦੀ ਦਿਲਚਸਪ ਗੱਲ ਇਹ ਹੈ ਕਿ ਇਸ ਫ਼ਿਲਮ ਦੀ ਸ਼ੂਟਿੰਗ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੀਆਂ ਅਜਿਹੀਆਂ ਲੋਕੇਸ਼ਨਾਂ ‘ਤੇ ਕੀਤੀ ਜਾ ਰਹੀ ਹੈ ਜਿੰਨਾ ਦੀ ਗਿਣਤੀ ਦੇਸ਼ ਦੀਆਂ ਸਭ ਤੋਂ ਹੌਂਟਡ ਲੋਕੇਸ਼ਨਾਂ ‘ਚ ਕੀਤੀ ਜਾਂਦੀ ਹੈ। ਇਨ•ਾਂ ਲੋਕੇਸ਼ਨਾਂ ‘ਤੇ ਆਮ ਲੋਕ ਦਿਨ ਵੇਲੇ ਹੀ ਜਾਣ ਤੋਂ ਕਤਰਾਉਂਦੇ ਹਨ।

 

ਇਨ•ਾਂ ਲੋਕੇਸ਼ਨਾਂ ‘ਤੇ ਹੋਰ ਸਹੂਲਤਾਂ ਤੋਂ ਇਲਾਵਾ ਮੋਬਾਇਲ ਨੈਟਵਰਕ ਦੀ ਵੀ ਸਹੂਲਤ ਨਹੀਂ ਹੈ। ਲੋਕੇਸ਼ਨ ‘ਤੇ ਪਹੁੰਚਦਿਆਂ ਹੀ ਸਾਰੀਆਂ ਕੰਪਨੀਆਂ ਦੇ ਨੈਟਵਰਕ ਜੁਆਬ ਦੇ ਜਾਂਦੇ ਹਨ। ਪੰਜਾਬੀ ਫ਼ਿਲਮ ਇੰਡਸਟਰੀ ਦੇ ਹੋਣਹਾਰ ਤੇ ਕਾਬਲ ਫ਼ਿਲਮ ਲੇਖਕ ਰਾਜੂ ਵਰਮਾ ਦੀ ਲਿਖੀ ਇਸ ਫ਼ਿਲਮ ਨੂੰ ਮਨਜੀਤ ਸਿੰਘ ਟੋਨੀ ਨਿਰਦੇਸ਼ਤ ਕਰ ਰਿਹਾ ਹੈ। ਇਸ ਫਿਲਮ ਵਿੱਚ ਦਰਸ਼ਕਾਂ ਨੂੰ ਪੰਜਾਬੀ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਅਤੇ ਈਸ਼ਾ ਰਿੱਕੀ ਦੀ ਜੋੜੀ ਮੁੱਖ ਭੂਮਿਕਾ ਵਿੱਚ ਨਜ਼ਰ ਆਵੇਗੀ।

ਫ਼ਿਲਮ ਦੇ ਬਾਕੀ ਅਹਿਮ ਕਲਾਕਾਰਾਂ ਵਿੱਚ ਯੋਗਰਾਜ ਸਿੰਘ, ਬੀ ਐਨ ਸ਼ਰਮਾ, ਹਾਰਬੀ ਸੰਘਾ, ਅਨੀਤਾ ਦੇਵਗਨ, ਹਰਦੀਪ ਗਿੱਲ, ਪ੍ਰਕਾਸ਼ ਗਾਧੂ, ਦਿਲਾਵਰ ਸਿੱਧੂ, ਬਾਲ ਕਲਾਕਾਰ ਅਨਮੋਲ ਵਰਗਾ, ਗੁਰਮੀਤ ਸਾਜਨ, ਸਤਿੰਦਰ ਕੌਰ, ਗੁਰਪ੍ਰੀਤ ਕੌਰ ਭੰਗੂ ਅਤੇ ਨਿਸ਼ਾ ਬਾਨੋਂ ਸਮੇਤ ਕਈ ਹੋਰ ਚਿਹਰਿਆਂ ਦਾ ਨਾਂ ਦਰਜ ਹੈ। ‘ਨੈਕਸਟ ਇਮੇਜ ਇੰਟਰਟੇਨਮੈਂਟ’ ਦੀ ਪੇਸ਼ਕਸ਼ ਇਸ ਫ਼ਿਲਮ ਦੇ ਨਿਰਮਾਤਾ  ਸੋਨੀ ਨੱਢਾ, ਕਰਮਜੀਤ ਥਿੰਦ, ਕਾਰਜਕਾਰੀ ਨਿਰਮਾਤਾ ਪ੍ਰਵੀਨ ਕੁਮਾਰ, ਸਹਿ ਨਿਰਮਾਤਾ  ਬਲਵੰਤ ਸਿਘ,  ਹਰਵਿੰਦਰ ਬੱਬੂ ਅਤੇ ਹਰਭਜਨ ਰਾਹੀਂ ਦੀ ਇਹ ਫ਼ਿਲਮ ਇਕ ਪਹਾੜੀ ਪਿੰਡ ਦੀ ਕਹਾਣੀ ਹੈ, ਜੋ ਕਈ ਤਰ•ਾਂ ਦੀਆਂ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ। ਫ਼ਿਲਮ ‘ਚ  ਕਹਾਣੀ ਜਿਥੇ ਕਾਮੇਡੀ ਨਾਲ ਭਰਪੂਰ ਹੈ ਉਥੇ ਫ਼ਿਲਮ ‘ਚ ਇਕ ਖੂਬਸੂਰਤ ਪ੍ਰੇਮ ਕਹਾਣੀ ਵੀ ਹੈ। ਇਹ ਪਹਿਲੀ ਪੰਜਾਬੀ ਫਿਲਮ ਹੋਵੇਗੀ ਜਿਸ ਨੂੰ ਦੇਖਦੇ ਹੋਏ ਦਰਸ਼ਕ ਹਸਦੇ ਹਸਦੇ ਡਰਨਗੇ ਵੀ।


ਫ਼ਿਲਮ ਦੀ ਟੀਮ ਮੁਤਾਬਕ ਇਸ ਫ਼ਿਲਮ ਨੂੰ ਖੂਬਸੂਰਤੀ ਤੇ ਹਕੀਕਤ ਦਾ ਜਾਮਾ ਪਹਿਨਾਉਣ ਲਈ ਇਸ ਲਈ ਅਜਿਹੀ ਮੁਸ਼ਕਲ ਲੋਕੇਸ਼ਨਾਂ ਚੁਣੀਆਂ ਗਈਆਂ ਹਨ। ਫ਼ਿਲਮ ‘ਚ ਪਹਾੜੀ ਪਿੰਡਾਂ ਦੀ ਜ਼ਿੰਦਗੀ, ਸਮੱਸਿਆਵਾਂ ਅਤੇ ਉਥੋਂ ਦੇ ਲੋਕਾਂ ਦਾ ਰਹਿਣ ਸਹਿਣ ਪਹਿਲੀ ਵਾਰ ਕਿਸੇ ਪੰਜਾਬੀ ਫਿਲਮ ਵਿੱਚ ਨਜ਼ਰ ਆਵੇਗਾ। ਇਹ ਫ਼ਿਲਮ ਪੰਜਾਬ ਦੇ ਨਾਲ ਨਾਲ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਦਰਸ਼ਕਾਂ ਲਈ ਵੀ ਖਿੱਚ ਦਾ ਕੇਂਦਰ ਬਣੇਗੀ।

Comments & Feedback