in

ਨੀਂ ਮੈਂ ਸੱਸ ਕੁੱਟਣੀ’ ਦੇ ਟਾਈਟਲ ਟ੍ਰੈਕ ਨੇ ਬਣਾਇਆ ਰਿਕਾਰਡ, 24 ਘੰਟਿਆਂ ਵਿੱਚ 1 ਕਰੋੜ ਦਰਸ਼ਕਾਂ ਨੇ ਸੁਣਿਆ

ਇਸ ਮਹੀਨੇ 29 ਅਪ੍ਰੈਲ ਨੂੰ ਰਿਲੀਜ ਹੋ ਰਹੀ ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ਦੇ ਟਾਈਟਲ ਟ੍ਰੈਕ ਨੇ ਰਿਕਾਰਡ ਕਾਇਮ ਕੀਤਾ ਹੈ। ਇਸ ਗੀਤ ਨੂੰ 24 ਘੰਟਿਆਂ ਵਿੱਚ 1 ਕਰੋੜ ਤੋਂ ਵੱਧ ਦਰਸ਼ਕਾਂ ਨੇ ਦੇਖਿਆ ਹੈ। ਸੋਸ਼ਲ ਮੀਡੀਆ ‘ਤੇ ਇਹ ਗੀਤ ਲਗਾਤਾਰ ਸ਼ੇਅਰ ਅਤੇ ਟਰੈਂਡ ਹੋ ਰਿਹਾ ਹੈ। ਇਸ ਗੀਤ ਨੇ ਦਰਸ਼ਕਾਂ ਵਿੱਚ ਫ਼ਿਲਮ ਪ੍ਰਤੀ ਉਤਸੁਕਤਾ ਹੋਰ ਵਧਾ ਦਿੱਤੀ ਹੈ।
ਬਨਵੈਤ ਫ਼ਿਲਮਜ਼ ਅਤੇ ਸਚਿਨ-ਅੰਕੁਸ਼ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਦੇ ਇਸ ਟਾਈਟਲ ਟ੍ਰੈਕ ਨੂੰ ਬਾਲੀਵੁੱਡ ਦੀ ਨਾਮਵਰ ਗਾਇਕਾ ਸੁਨਿਧੀ ਚੌਹਾਨ ਨੇ ਗਾਇਆ ਹੈ। ਇਹ ਗੀਤ ਧਰਮਵੀਰ ਭੰਗੂ ਨੇ ਲਿਖਿਆਂ ਹੈ ਜਦਕਿ ਮਿਊਜ਼ਿਕ ਆਰ ਸ਼ਾਨ ਨੇ ਤਿਆਰ ਕੀਤਾ ਹੈ।

ਨੂੰਹ-ਸੱਸ ਦੇ ਰਿਸ਼ਤੇ ਦੁਆਲੇ ਬਣੀ ਇਹ ਫ਼ਿਲਮ ਕਾਮੇਡੀ ਅਤੇ ਰੁਮਾਂਸ ਦਾ ਸੁਮੇਲ ਹੈ ਜੋ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨ ਦਾ ਦਮ ਰੱਖਦੀ ਹੈ। ਪ੍ਰਵੀਨ ਕੁਮਾਰ ਵੱਲੋਂ ਡਾਇਰੈਕਟਰ ਕੀਤੀ ਇਸ ਫ਼ਿਲਮ ਵਿੱਚ ਮਹਿਤਾਬ ਵਿਰਕ, ਤਨਵੀ ਨਾਗੀ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਅਨੀਤਾ ਦੇਵਗਣ, ਨਿਰਮਲ ਰਿਸ਼ੀ, ਸੀਮਾ ਕੌਸ਼ਲ, ਨਿਸ਼ਾ ਬਾਨੋ, ਅਕਿਸ਼ਤਾ ਸ਼ਰਮਾ,ਤਰਸੇਮ ਪੌਲ,ਦਿਲਾਵਰ ਸਿੱਧੂ,ਮਨਜੀਤ ਕੌਰ ਔਲਖ, ਸੰਨੀ ਗਿੱਲ, ਰਵਿੰਦਰ ਮੰਡ, ਡੌਲੀ ਸਿੰਘ ਅਤੇ ਸਤਿੰਦਰ ਕੌਰ ਸਮੇਤ ਕੁਝ ਨਵੇਂ ਚਿਹਰਿਆਂ ਨੇ ਅਹਿਮ ਕਿਰਦਾਰ ਨਿਭਾਏ ਹਨ। ਇਸ ਫਿਲਮ ਦੇ ਬਾਕੀ ਗੀਤ ਵੀ ਇਸੇ ਤਰ੍ਹਾਂ ਦਰਸ਼ਕਾਂ ਦੀ ਪਸੰਦ ਬਣਨਗੇ। ਫਿਲਮ ਦਾ ਟੇਲਰ ਛੇਤੀ ਰਿਲੀਜ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

8 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਹੈ ਤਰਸੇਮ ਜੱਸੜ ਤੇ ਵਾਮਿਕਾ ਗੱਬੀ ਦੀ ਫ਼ਿਲਮ ‘ਗਲਵੱਕੜੀ’

ਜਾਨੀ ਨੇ ਪਤਨੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ