ਚੰਡੀਗੜ੍ਹ : ਬੀਤੇ ਦਿਨੀਂ ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ਦਾ ਟਰੇਲਰ ਰਿਲੀਜ਼ ਹੋਇਆ ਹੈ। ਇਸ ਟਰੇਲਰ ’ਚ ਸੱਸ-ਨੂੰਹ ਦੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ। ਉਥੇ ਟਰੇਲਰ ਕਾਮੇਡੀ ਨਾਲ ਭਰਪੂਰ ਹੈ, ਜੋ ਤੁਹਾਡੇ ਚਿਹਰੇ ’ਤੇ ਵੀ ਮੁਸਕਾਨ ਲਿਆ ਦੇਵੇਗਾ।
ਇਸ ਫ਼ਿਲਮ ’ਚ ਮਹਿਤਾਬ ਵਿਰਕ, ਤਨਵੀ ਨੇਗੀ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਅਨੀਤਾ ਦੇਵਗਨ, ਅਕਸ਼ਿਤਾ ਸ਼ਰਮਾ, ਨਿਸ਼ਾ ਬਾਨੋ, ਸੀਮਾ ਕੌਸ਼ਲ, ਤਰਸੇਮ ਪੌਲ, ਡੋਲੀ ਸਿੰਘ, ਸੰਨੀ ਗਿੱਲ, ਮਨਜੀਤ ਕੌਰ ਔਲਖ, ਸਤਵੰਤ ਕੌਰ, ਦਿਲਾਵਰ ਸਿੱਧੂ ਤੇ ਰਵਿੰਦਰ ਮੰਡ ਵਰਗੇ ਕਲਾਕਾਰ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੀ ਸਟਾਰ ਕਾਸਟ ਕਾਫੀ ਵੱਡੀ ਹੈ, ਜੋ ਟਰੇਲਰ ’ਚ ਆਪਣੇ ਦਮਦਾਰ ਕਿਰਦਾਰਾਂ ’ਚ ਨਜ਼ਰ ਆ ਰਹੀ ਹੈ।
ਫ਼ਿਲਮ ਨੂੰ ਪਰਵੀਨ ਕੁਮਾਰ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ। ਫ਼ਿਲਮ ਦੇ ਪ੍ਰੋਡਿਊਸਰ ਮੋਹਿਤ ਬਨਵੈਤ, ਅੰਕੁਸ਼ ਗੁਪਤਾ ਤੇ ਸਚਿਨ ਗੁਪਤਾ ਹਨ।
ਬਨਵੈਤ ਮਿਊਜ਼ਿਕ ਦੇ ਬੈਨਰ ਹੇਠ ਇਸ ਫ਼ਿਲਮ ਦੇ ਟਰੇਲਰ ਨੂੰ ਰਿਲੀਜ਼ ਕੀਤਾ ਗਿਆ ਹੈ। ਇਸ ਟਰੇਲਰ ਨੂੰ ਯੂਟਿਊਬ ’ਤੇ ਖ਼ਬਰ ਲਿਖੇ ਜਾਣ ਤਕ 11 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਸੀ। ਫ਼ਿਲਮ 29 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।