ਚੰਡੀਗੜ੍ਹ : 29 ਅਪ੍ਰੈਲ ਨੂੰ ਦੁਨੀਆ ਭਰ ’ਚ ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਲੈ ਕੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੁਝ ਦਿਨ ਪਹਿਲਾਂ ਇਤਰਾਜ਼ ਜਤਾਇਆ ਸੀ ਤੇ ਬੀਤੇ ਦਿਨੀਂ ਉਨ੍ਹਾਂ ਵਲੋਂ ਵੀ ਫ਼ਿਲਮ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।
ਉਥੇ ਯੂ. ਕੇ., ਆਸਟਰੇਲੀਆ ਤੇ ਨਿਊਜ਼ੀਲੈਂਡ ’ਚ ਰਿਲੀਜ਼ ਹੋ ਰਹੀ ਫ਼ਿਲਮ ਦੀ ਸਿਨੇਮਾ ਲਿਸਟਿੰਗ ਵੀ ਸਾਹਮਣੇ ਆ ਗਈ ਹੈ। ਯੂ. ਕੇ. ਦੇ ਕੁਲ 19 ਸਿਨੇਮਾਘਰਾਂ ’ਚ ਫ਼ਿਲਮ ਰਿਲੀਜ਼ ਹੋਵੇਗੀ।
ਆਸਟਰੇਲੀਆ ਦੀ ਗੱਲ ਕਰੀਏ ਤਾਂ ਆਸਟਰੇਲੀਆ ਦੇ 17 ਸਿਨੇਮਾਘਰਾਂ ’ਚ ਇਸ ਫ਼ਿਲਮ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ।
ਨਿਊਜ਼ੀਲੈਂਡ ਦੇ 5 ਸਿਨੇਮਾਘਰਾਂ ’ਚ ਫ਼ਿਲਮ ਰਿਲੀਜ਼ ਹੋਣ ਜਾ ਰਹੀ ਹੈ।
ਦੱਸ ਦੇਈਏ ਕਿ ‘ਨੀਂ ਮੈਂ ਸੱਸ ਕੁੱਟਣੀ’ ਦੇ ਵਰਲਡਵਾਈਡ ਡਿਸਟ੍ਰੀਬਿਊਟਰ ਵ੍ਹਾਈਟ ਹਿੱਲ ਸਟੂਡੀਓਜ਼ ਹਨ। ਇਸ ਫ਼ਿਲਮ ’ਚ ਮਹਿਤਾਬ ਵਿਰਕ, ਤਨਵੀ ਨਾਗੀ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਅਨੀਤਾ ਦੇਵਗਨ, ਅਕਸ਼ਿਤਾ ਸ਼ਰਮਾ, ਨਿਸ਼ਾ ਬਾਨੋ, ਸੀਮਾ ਕੌਸ਼ਲ, ਤਰਸੇਮ ਪੌਲ, ਡੋਲੀ ਸਿੰਘ, ਸੰਨੀ ਗਿੱਲ, ਮਨਜੀਤ ਕੌਰ ਔਲਖ, ਸਤਵੰਤ ਕੌਰ, ਦਿਲਾਵਰ ਸਿੱਧੂ ਤੇ ਰਵਿੰਦਰ ਮੰਡ ਵਰਗੇ ਕਲਾਕਾਰ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਫ਼ਿਲਮ ਨੂੰ ਪਰਵੀਨ ਕੁਮਾਰ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ। ਫ਼ਿਲਮ ਦੇ ਪ੍ਰੋਡਿਊਸਰ ਮੋਹਿਤ ਬਨਵੈਤ, ਅੰਕੁਸ਼ ਗੁਪਤਾ ਤੇ ਸਚਿਨ ਗੁਪਤਾ ਹਨ।