ਅਗਲੇ ਮਹੀਨੇ 7 ਜੁਲਾਈ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ‘ਠੱਗ ਲਾਈਫ਼’ ਹੁਣ 21 ਜੁਲਾਈ ਨੂੰ ਰਿਲੀਜ਼ ਹੋਵੇਗੀ। ਕਾਬਲੇਗੌਰ ਹੈ ਕਿ 7 ਜੁਲਾਈ ਨੂੰ ਇਕ ਹੋਰ ਪੰਜਾਬੀ ਫ਼ਿਲਮ ‘ਕਰੇਜ਼ੀ ਟੱਬਰ’ ਰਿਲੀਜ਼ ਹੋ ਰਹੀ ਹੈ। ਇਸ ਫ਼ਿਲਮ ਦਾ ਹੀਰੋ ਵੀ ਹਰੀਸ਼ ਵਰਮਾ ਹੈ। ਨਿਰਮਾਤਾ ਚਰਨਜੀਤ ਸਿੰਘ ਵਾਲੀਆ ਤੇ ਤੇਗਵੀਰ ਸਿੰਘ ਵਾਲੀਆ ਦੀ ਇਸ ਫ਼ਿਲਮ ਦਾ ਨਿਰਦੇਸ਼ਕ ਮੁਕੇਸ਼ ਵੋਹਰਾ ਹੈ। ਫ਼ਿਲਮ ਦੀ ਕਹਾਣੀ ਵੀ ਉਸ ਨੇ ਲਿਖੀ ਹੈ। ‘ਤੇਗ ਪ੍ਰੋਡਕਸ਼ਨ’ ਦੀ ਇਸ ਫ਼ਿਲਮ ‘ਚ ਹਰੀਸ਼ ਵਰਮਾ, ਪੰਜਾਬੀ ਗਾਇਕ ਜੱਸ ਬਾਜਵਾ, ਰਾਜੀਵ ਠਾਕੁਰ ਤੇ ਇਹਾਨਾ ਢਿੱਲੋਂ ਨੇ ਮੁੱਖ ਭੂਮਿਕਾ ਨਿਭਾਈ ਹੈ। ਬਾਕੀ ਕਲਾਕਾਰਾਂ ‘ਚ ਯੋਗਰਾਜ ਸਿੰਘ, ਕਰਮਜੀਤ ਅਨਮੋਲ,ਰਾਣਾ ਜੰਗ ਬਹਾਦਰ, ਹਰਦੀਪ ਗਿੱਲ ਤੇ ਅਨੀਤਾ ਦੇਵਗਣ ਨੇ ਅਹਿਮ ਭੂਮਿਕਾ ਨਿਭਾਈ ਹੈ। ਦੱਸ ਦਈਏ ਕਿ ਜੇਕਰ ਇਕੋ ਹੀਰੋ ਦੀਆਂ ਇਹ ਦੋਵੇਂ ਫ਼ਿਲਮਾਂ ਇਕੋ ਦਿਨ ਆਉਂਦੀਆਂ ਤਾਂ ਦੋਵਾਂ ਫ਼ਿਲਮਾਂ ਨੂੰ ਨੁਕਸਾਨ ਹੋਣਾ ਸੀ। ਪਰ ਦੋਵਾਂ ਫ਼ਿਲਮ ਦੀ ਸਫ਼ਲਤਾ ਅਤੇ ਪੰਜਾਬੀ ਸਿਨੇਮੇ ਦੀ ਭਲਾਈ ਲਈ ਨਿਰਮਾਤਾ ਚਰਨਜੀਤ ਸਿੰਘ ਵਾਲੀਆ ਤੇ ਤੇਗਵੀਰ ਸਿੰਘ ਵਾਲੀਆ ਨੇ ਆਪਣੀ ਫ਼ਿਲਮ 21 ਜੁਲਾਈ ਨੂੰ ਰਿਲੀਜ਼ ਕਰਨ ਦਾ ਫ਼ੈਸਲਾ ਲਿਆ ਹੈ।


