in

8 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਹੈ ਤਰਸੇਮ ਜੱਸੜ ਤੇ ਵਾਮਿਕਾ ਗੱਬੀ ਦੀ ਫ਼ਿਲਮ ‘ਗਲਵੱਕੜੀ’

ਚੰਡੀਗੜ੍ਹ : ਕਈ ਵਾਰ ਮੁਲਤਵੀ ਹੋਣ ਤੋਂ ਬਾਅਦ ਆਖਿਰਕਾਰ ਤਰਸੇਮ ਜੱਸੜ ਤੇ ਵਾਮਿਕਾ ਗੱਬੀ ਦੀ ਫ਼ਿਲਮ ‘ਗਲਵੱਰੜੀ’ ਰਿਲੀਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। 8 ਅਪ੍ਰੈਲ ਯਾਨੀ ਦੋ ਦਿਨਾਂ ਬਾਅਦ ਰਿਲੀਜ਼ ਹੋਣ ਜਾ ਰਹੀ ਇਸ ਫ਼ਿਲਮ ਨੂੰ ਲੈ ਕੇ ਤਰਸੇਮ ਜੱਸੜ ਤੇ ਵਾਮਿਕਾ ਗੱਬੂ ਦੇ ਪ੍ਰਸ਼ੰਸਕ ਬੇਹੱਦ ਉਤਸ਼ਾਹਿਤ ਨਜ਼ਰ ਆ ਰਹੇ ਹਨ।

ਤਰਸੇਮ ਜੱਸੜ ਦੀ ਇਸ ਫ਼ਿਲਮ ਦੇ ਟਰੇਲਰ ਨੇ ਦਰਸ਼ਕਾਂ ਦਾ ਉਤਸ਼ਾਹ ਵਧਾ ਦਿੱਤਾ ਸੀ। ਉਥੇ ਫ਼ਿਲਮ ਦੇ ਰਿਲੀਜ਼ ਹੋਏ ਗੀਤਾਂ ਨੇ ਪ੍ਰਸ਼ੰਸਕਾਂ ਦੇ ਉਤਸ਼ਾਹ ਨੂੰ ਹੁਣ ਦੁੱਗਣਾ ਕਰ ਦਿੱਤਾ ਹੈ।

GALWAKDI 08 APRIL YOUR NEAR CINEMAS #thnx #keepsupporting

ਦੱਸ ਦੇਈਏ ਕਿ ਫ਼ਿਲਮ ਦੇ ਹੁਣ ਤਕ ਪੰਜ ਗੀਤ ‘ਤੇਰੇ ਮੇਰੇ’, ਟਾਈਟਲ ਟਰੈਕ ‘ਗਲਵੱਕੜੀ’, ‘ਤੌਰ’, ‘ਅਰੇਬਿਕ ਅੱਖ’ ਤੇ ‘ਯਾਰ ਰਾਜ਼ੀ’ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੂੰ ਲੋਕਾਂ ਵਲੋਂ ਖੂਬ ਸੁਣਿਆ ਤੇ ਦੇਖਿਆ ਜਾ ਰਿਹਾ ਹੈ। ਉਥੇ ਟਰੇਲਰ ਦੀ ਗੱਲ ਕਰੀਏ ਤਾਂ ਇਸ ਨੂੰ 6.2 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

‘ਗਲਵੱਕੜੀ’ ਫ਼ਿਲਮ ’ਚ ਤਰਸੇਮ ਤੇ ਵਾਮਿਕਾ ਤੋਂ ਇਲਾਵਾ ਬੀ. ਐੱਨ. ਸ਼ਰਮਾ, ਰਘਵੀਰ ਬੋਲੀ, ਰੁਪਿੰਦਰ ਰੂਪੀ, ਹਨੀ ਮੱਟੂ, ਸੁੱਖੀ ਚਾਹਲ, ਸੀਮਾ ਕੌਸ਼ਲ, ਪ੍ਰਕਾਸ਼ ਗਾਧੂ ਤੇ ਹਾਰਬੀ ਸੰਘਾ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਸ਼ਰਨ ਆਰਟ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਰਣਦੀਪ ਚਾਹਲ ਨੇ ਲਿਖੀ ਹੈ, ਜਿਸ ਨੂੰ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ, ਅਨੀਕੇਤ ਤੇ ਸਵਿਨ ਸਰੀਨ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

Leave a Reply

Your email address will not be published. Required fields are marked *

ਯੁਵਰਾਜ ਹੰਸ ਦੀ ਨਵੀਂ ਫ਼ਿਲਮ ‘ਓਹੀ ਚੰਨ ਓਹੀ ਰਾਤਾਂ’ ਦੀ ਸ਼ੂਟਿੰਗ ਸ਼ੁਰੂ

ਨੀਂ ਮੈਂ ਸੱਸ ਕੁੱਟਣੀ’ ਦੇ ਟਾਈਟਲ ਟ੍ਰੈਕ ਨੇ ਬਣਾਇਆ ਰਿਕਾਰਡ, 24 ਘੰਟਿਆਂ ਵਿੱਚ 1 ਕਰੋੜ ਦਰਸ਼ਕਾਂ ਨੇ ਸੁਣਿਆ